ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ):26 ਜਨਵਰੀ ਗਣਤੰਤਰ ਦਿਵਸ ਦੇ ਮੌਕੇ ਬਾਬਾ ਬਕਾਲਾ ਸਾਹਿਬ ਸਥਿਤ ਆਈ.ਟੀ.ਆਈ ਵਿੱਚ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ।

**ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ):**26 ਜਨਵਰੀ ਗਣਤੰਤਰ ਦਿਵਸ ਦੇ ਮੌਕੇ ਬਾਬਾ ਬਕਾਲਾ ਸਾਹਿਬ ਸਥਿਤ ਆਈ.ਟੀ.ਆਈ ਵਿੱਚ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨ ਪ੍ਰਤੀ ਸਤਿਕਾਰ ਨੂੰ ਦਰਸਾਉਂਦਿਆਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਦੇਸ਼ਭਗਤੀ ਨਾਲ ਭਰਪੂਰ ਕਾਰਜਕ੍ਰਮ ਪੇਸ਼ ਕੀਤੇ ਗਏ।ਇਸ ਮੌਕੇ ਗੁਰੂ ਤੇਗ ਬਹਾਦਰ ਆਸਰਾ ਸੇਵਾ ਟਰਸਟ ਦੇ ਚੇਅਰਮੈਨ ਸਵਰਨਜੀਤ ਸਿੰਘ ਸੰਧੂ ਨੂੰ ਸਮਾਜਿਕ ਭਲਾਈ ਅਤੇ ਨਿਸ਼ਕਾਮ ਸੇਵਾ ਦੇ ਖੇਤਰ ਵਿੱਚ ਕੀਤੀਆਂ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਮਹਿਮਾਨਾਂ ਵੱਲੋਂ ਸਵਰਨਜੀਤ ਸਿੰਘ ਸੰਧੂ ਨੂੰ ਯਾਦਗਾਰੀ ਚਿੰਨ੍ਹ ਕਰਕੇ ਸਨਮਾਨ ਪ੍ਰਗਟਾਇਆ ਗਿਆ।ਸਵਰਨਜੀਤ ਸਿੰਘ ਸੰਧੂ ਨੂੰ ਸਨਮਾਨਿਤ ਕਰਦੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ, ਤਹਿਸੀਲਦਾਰ ਰੋਬਿਨਪ੍ਰੀਤ ਕੌਰ, ਐਸ.ਡੀ.ਐਮ ਅਮਨਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਮਣੀ ਮਹਾਜਨ ਅਤੇ ਤਹਿਸੀਲਦਾਰ ਰਣਜੀਤ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਆਈ.ਟੀ.ਆਈ ਪ੍ਰਬੰਧਕ ਕਮੇਟੀ ਦੇ ਮੈਂਬਰ, ਅਧਿਆਪਕ ਵਰਗ, ਵਿਦਿਆਰਥੀ ਅਤੇ ਸ਼ਹਿਰ ਦੇ ਮਾਨਯੋਗ ਨਾਗਰਿਕ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।ਆਪਣੇ ਸੰਬੋਧਨ ਦੌਰਾਨ ਸਵਰਨਜੀਤ ਸਿੰਘ ਸੰਧੂ ਨੇ ਗਣਤੰਤਰ ਦਿਵਸ ਦੀ ਮਹੱਤਤਾ ’ਤੇ ਪ੍ਰਕਾਸ਼ ਪਾਉਂਦਿਆਂ ਕਿਹਾ ਕਿ ਸਾਨੂੰ ਸੰਵਿਧਾਨ ਦੀਆਂ ਮੂਲ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਕਰਨ ਵਾਲੀਆਂ ਸੰਸਥਾਵਾਂ ਦੇ ਯਤਨਾਂ ਨਾਲ ਸਮਾਜ ਵਿੱਚ ਸਕਾਰਾਤਮਕ ਬਦਲਾਅ ਆ ਰਿਹਾ ਹੈ।ਉੱਥੇ ਹੀ ਸਵਰਨਜੀਤ ਸਿੰਘ ਸੰਧੂ ਨੇ ਸਨਮਾਨ ਮਿਲਣ ’ਤੇ ਸਮੂਹ ਮਹਿਮਾਨਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਭਵਿੱਖ ਵਿੱਚ ਵੀ ਗਰੀਬਾਂ, ਲੋੜਵੰਦਾਂ ਅਤੇ ਬੇਸਹਾਰਾ ਲੋਕਾਂ ਦੀ ਸੇਵਾ ਲਈ ਆਪਣਾ ਯਤਨ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਆਸਰਾ ਸੇਵਾ ਟਰੱਸਟ ਵੱਲੋਂ ਸਮਾਜਿਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ।ਸਮਾਗਮ ਦੇ ਅੰਤ ਵਿੱਚ ਦੇਸ਼ਭਗਤੀ ਗੀਤਾਂ ਅਤੇ ਸੱਭਿਆਚਾਰਕ ਕਾਰਜਕ੍ਰਮਾਂ ਰਾਹੀਂ ਗਣਤੰਤਰ ਦਿਵਸ ਦੀ ਖੁਸ਼ੀ ਮਨਾਈ ਗਈ ਅਤੇ ਸਾਰੇ ਮੌਜੂਦ ਲੋਕਾ ਨੂੰ ਦਿਲੋ ਧੰਨਵਾਦ ਕਹਿ ਕੇ ਸਮਾਗਮ ਦੀ ਸਮਾਪਤੀ ਕੀਤੀ ਗਈ।

Leave a Comment